ChandigarhPunjab

ਭੂਪੇਸ਼ ਬਘੇਲ ਨਾਲ ਮੁਲਾਕਾਤ ਕਰਨਗੇ ਚਰਨਜੀਤ ਸਿੰਘ ਚੰਨੀ, ਕਾਂਗਰਸੀ ਵਰਕਰਾਂ ਦੀਆਂ ਭਾਵਨਾਵਾਂ ਕਰਵਾਉਣਗੇ ਜਾਣੂ

ਰਾਣਾ ਗੁਰਜੀਤ ਦੇ ਘਰ ਹੋਵੇਗੀ ਮੁਲਾਕਾਤ, ਐਕਸ ਤੇ ਸਾਂਝੀ ਕੀਤੀ ਜਾਣਕਾਰੀ

 

ਚੰਡੀਗੜ੍ਹ,10 ਜੁਲਾਈ, ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਲੋਕ ਸਭਾ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ ਨਾਲ ਮੁਲਾਕਾਤ ਦਾ ਸਮਾਂ ਮੰਗਿਆ ਹੈ। ਚੰਨੀ ਨੇ ਕਿਹਾ ਹੈ ਕਿ ਉਹ ਕਾਂਗਰਸੀ ਵਰਕਰਾਂ ਦੀਆਂ ਭਾਵਨਾਵਾਂ ਅਤੇ ਸੰਗਠਨ ਨਾਲ ਜੁੜੇ ਮੁੱਦਿਆਂ ਤੋਂ ਇੰਚਾਰਜ ਨੂੰ ਵਿਧੀਵਤ ਤੌਰ ‘ਤੇ ਜਾਣੂ ਕਰਵਾਉਣਾ ਚਾਹੁੰਦੇ ਹਨ।

ਜਾਣਕਾਰੀ ਅਨੁਸਾਰ ਇਹ ਮੁਲਾਕਾਤ ਐਤਵਾਰ ਸਵੇਰੇ ਕਰੀਬ 11 ਵਜੇ ਰਾਣਾ ਗੁਰਜੀਤ ਸਿੰਘ ਦੀ ਰਿਹਾਇਸ਼ ‘ਤੇ ਹੋਣ ਦੀ ਸੰਭਾਵਨਾ ਹੈ।

ਚਰਨਜੀਤ ਸਿੰਘ ਚੰਨੀ ਨੇ ਇਸ ਸਬੰਧੀ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ (ਪਹਿਲਾਂ ਟਵਿੱਟਰ) ‘ਤੇ ਇੱਕ ਪੋਸਟ ਸਾਂਝੀ ਕਰਦੇ ਹੋਏ ਮੁਲਾਕਾਤ ਦੀ ਜਾਣਕਾਰੀ ਦਿੱਤੀ ਹੈ। ਹੁਣ ਸਿਆਸੀ ਹਲਕਿਆਂ ਦੀ ਨਜ਼ਰ ਇਸ ਗੱਲ ‘ਤੇ ਟਿਕੀ ਹੋਈ ਹੈ ਕਿ ਇਸ ਮੁਲਾਕਾਤ ਤੋਂ ਬਾਅਦ ਪੰਜਾਬ ਕਾਂਗਰਸ ਦੇ ਮੌਜੂਦਾ ਸੰਗਠਨਕ ਹਾਲਾਤਾਂ ਨੂੰ ਲੈ ਕੇ ਕੀ ਸੰਦੇਸ਼ ਸਾਹਮਣੇ ਆਉਂਦਾ ਹੈ।

Related Articles

Leave a Reply

Your email address will not be published. Required fields are marked *

Back to top button