NationalPunjab

ਯੁੱਧ ਨਸ਼ਿਆ ਵਿਰੁੱਧ ਪੰਜਾਬ ਵਿੱਚ ਕੁੱਲ ਗ੍ਰਿਫ਼ਤਾਰੀਆਂ 35,076 ਹੋਈਆਂ

ਯੁੱਧ ਨਸ਼ਿਆਂ ਵਿਰੁੱਧ ਦੇ 464ਵੇਂ ਦਿਨ 81 ਨਸ਼ਾ ਤਸਕਰ ਗ੍ਰਿਫ਼ਤਾਰ

ਚੰਡੀਗੜ੍ਹ, 8 ਜੂਨ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 139ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 469 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

 

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’ – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

139ਵੇਂ ਦਿਨ ਪੁਲਿਸ ਟੀਮਾਂ ਨੇ ਇੱਕ ਹਥਿਆਰ ਸਮੇਤ 263 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 35,076 ਹੋ ਗਈਆਂ।

ਇਸ ਤੋਂ ਇਲਾਵਾ 69 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 24 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 2 ਭਗੌੜੇ ਅਪਰਾਧੀ (ਪੀਓ) ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

 

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ।

 

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ ਨੂੰ 464ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 81 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 373 ਗ੍ਰਾਮ ਹੈਰੋਇਨ, 2.2 ਕਿਲੋ ਗਾਂਜਾ, 256 ਨਸ਼ੀਲੀਆਂ ਗੋਲੀਆਂ ਅਤੇ 7.92 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ ਸਿਰਫ 464 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 67,295 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ ਤਿੰਨ ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Related Articles

Leave a Reply

Your email address will not be published. Required fields are marked *

Back to top button